ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐਂਟੀ-ਨਾਰਕੋਟਿਕ ਸੈੱਲ ਦੇ ਥਾਣੇਦਾਰ ਮੋਹਣ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪਿੰਡ ਟਿੱਬਾ ਮੌਜੂਦ ਸੀ ਤਾਂ ਬੰਸੀ ਸਿੰਘ ਵਾਸੀ ਪਿੰਡ ਨੋਲੋੜੀ ਸਦਰ ਖੰਨਾ ਅਤੇ ਜਸਪਾਲ ਸਿੰਘ ਵਾਸੀ ਪਿੰਡ ਟਿੱਬਾ ਸਾਹਮਣੇ ਤੋਂ ਮੋਟਰਸਾਈਕਲ ’ਤੇ ਇੱਕ ਥੈਲਾ ਲਿਆਉਂਦੇ ਦਿਖਾਈ ਦਿੱਤੇ। ਇਸ ਦੌਰਾਨ ਪੁਲੀਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਦੇ ਪਿੱਛੇ ਬੈਠਾ ਲੜਕਾ ਖੇਤਾਂ ਵਿੱਚ ਭੱਜ ਗਿਆ ਤੇ ਬੰਸੀ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਥੈਲਾ ਚੈੱਕ ਕੀਤਾ ਗਿਆ ਜਿਸ ਦੌਰਾਨ ਉਸ ਵਿੱਚੋਂ 40 ਕਿਲੋ ਭੁੱਕੀ ਬਰਾਮਦ ਹੋਈ। ਪੁਲੀਸ ਵੱਲੋਂ ਉਸਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।