ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 21 ਅਕਤੂਬਰ
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਮੁਹਾਲੀ ਥਾਣੇ ਵਿੱਚ ਦਰਜ ਐੱਫਆਈਆਰ ਰੱਦ ਕਰਨ ਲਈ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਇਸ ਸਬੰਧੀਲ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ, ਡੀਜੀਪੀ ਅਤੇ ਮੁਹਾਲੀ ਦੇ ਐੱਸਐੱਸਪੀ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕਰਕੇ 28 ਅਕਤੂਬਰ ਤੱਕ ਆਪਣਾ ਪੱਖ ਰੱਖਣ ਲਈ ਆਖਿਆ। ਹਾਲਾਂਕਿ ਇਸ ਕੇਸ ਦੀ ਸੁਣਵਾਈ 22 ਨਵੰਬਰ ਨੂੰ ਹੋਣੀ ਸੀ ਪਰ ਪੀੜਤ ਪਰਿਵਾਰ ਦੀ ਅਪੀਲ ’ਤੇ ਹੁਣ ਮਾਲੀ ਨੂੰ 28 ਅਕਤੂਬਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।