ਗੁਰੂਹਰਸਹਾਏ:
ਗੁਰੂਹਰਸਹਾਏ ਤੇ ਆਲੇ-ਦੁਆਲੇ ਦੀਆਂ ਫੋਕਲ ਪੁਆਇੰਟ ਮੰਡੀਆਂ ’ਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ ਝੋਨੇ ਦੀ ਖਰੀਦ ਕੀਤੀ ਹੈ। ਅੱਜ ਕਰੀਬ 19 ਦਿਨ ਬੀਤਣ ’ਤੇ ਵੀ ਪੰਜਾਬ ਭਰ ’ਚੋਂ ਝੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਸ਼ੁਰੂ ਨਹੀਂ ਹੋਈ। ਗੁਰੂਹਰਸਹਾਏ ਦੀ ਮੁੱਖ ਦਾਣਾ ਮੰਡੀ ਤੇ ਵੱਖ ਵੱਖ ਫੋਕਲ ਪੁਆਇੰਟਾਂ ਦੀਆਂ ਮੰਡੀਆਂ ’ਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਸ਼ੈਲਰ ਮਾਲਕਾਂ ਦੀ ਹੜਤਾਲ ਪਿਛਲੇ ਲੰਮੇ ਸਮੇਂ ਤੋਂ ਜਾਰੀ ਹੈ। ਮੰਡੀ ’ਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਸਲੇ ’ਤੇ ਧਿਆਨ ਦੇਣਾ ਚਾਹੀਦਾ ਹੈ। -ਪੱਤਰ ਪ੍ਰੇਰਕ