ਕਾਦੀਆਂ:
ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਦੌੜਾਕ ਨੇ 75ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਕਈ ਤਗਮੇ ਹਾਸਲ ਕੀਤੇ ਹਨ। ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਲੈਕਚਰਾਰ ਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ ’ਚ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਸਕੂਲ ਦੇ ਦੌੜਾਕ ਵਿਸ਼ਾਲ ਸਿੰਘ ਨੇ 3000 ਮੀਟਰ ਦੌੜ ’ਚੋਂ ਦੂਜਾ ਤੇ 800 ਮੀਟਰ ਦੌੜ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਵਿਸ਼ਾਲ ਸਿੰਘ ਦੀ ਸੂਬਾ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਚੋਣ ਵੀ ਕੀਤੀ ਗਈ ਹੈ। -ਪੱਤਰ ਪ੍ਰੇਰਕ