ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਅੱਜ ਦੇਰ ਸ਼ਾਮ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਸੂਚੀ ਮੁਤਾਬਕ ਹਲਕਾ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਰਾਖਵਾਂ ਹਲਕਾ ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ‘ਆਪ’ ਪਹਿਲਾਂ ਹੀ ਚਾਰ ਸੀਟਾਂ ਤੋਂ ਉਮੀਦਵਾਰ ਐਲਾਨ ਚੁੱਕੀ ਹੈ ਜਦਕਿ ਭਾਜਪਾ ਨੇ ਵੀ ਤਿੰਨ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਅੰਮ੍ਰਿਤਾ ਵੜਿੰਗ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਜਦੋਂਕਿ ਜਤਿੰਦਰ ਕੌਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ।