ਕੁਰਾਲੀ: ਸੀਨੀਅਰ ਕਾਂਗਰਸੀ ਆਗੂ ਅਤੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਨੇ ਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਸ੍ਰੀ ਚਾਵਲਾ ਨੇ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਚੁਕਾਈ ਨਾ ਹੋਣ ਲਈ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਬਿੱਟੂ ਖੁੱਲਰ, ਕਾਂਗਰਸੀ ਆਗੂ ਤੇ ਸਮਾਜ ਸੇਵੀ ਹੈਪੀ ਵਰਮਾ, ਕ੍ਰਿਸ਼ਨ ਕੁਮਾਰ, ਦਿਨੇਸ਼ ਰਾਣਾ ਆਦਿ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ