ਚੰਡੀਗੜ੍ਹ: ਥਾਣਾ ਸੈਕਟਰ-17 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਸਬੰਧੀ ਕੇਸ ਦਰਜ ਕੀਤਾ ਹੈ। ਇਹ ਕੇਸ ਹਰਦੀਪ ਸਿੰਘ ਵਾਸੀ ਫ਼ਤਹਿਗੜ੍ਹ ਸਾਹਿਬ ਤੇ ਹੋਰਨਾਂ ਦੀ ਸ਼ਿਕਾਇਤ ’ਤੇ ਖੁਸ਼ਪਾਲ ਸਿੰਘ, ਗੁਰਮੇਲ ਸਿੰਘ, ਵਿਨੈ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਕੁੱਲ 69.31 ਰੁਪਏ ਲੈ ਲਏ ਸਨ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਕੀਤੇ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟ੍ਰਿਬਿਊਨ ਨਿਊਜ਼ ਸਰਵਿਸ