ਲੁਧਿਆਣਾ: ਥਾਣਾ ਦਰੇਸੀ ਦੀ ਪੁਲੀਸ ਨੂੰ ਫ਼ਰੀਦ ਨਗਰ ਵਾਸੀ ਵਰਿੰਦਰ ਸ਼ਾਹ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਆਪਣੇ ਕੰਮ ਤੋਂ ਸ਼ਾਮ ਨੂੰ ਵਾਪਸ ਘਰ ਆਏ ਤਾਂ ਦੇਖਿਆ ਕਿ ਉਸਦੀ ਲੜਕੀ (15 ਸਾਲ) ਘਰ ਵਿੱਚ ਨਹੀਂ ਸੀ। ਉਸਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਗੌਤਮ ਨਾਮ ਦਾ ਲੜਕਾ ਉਸ ਨੂੰ ਵਰਗਲਾ ਕੇ ਕਿਧਰੇ ਲੈ ਗਿਆ ਹੈ। ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ