ਪਟਿਆਲਾ (ਖੇਤਰੀ ਪ੍ਰਤੀਨਿਧ): ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸਿਜ਼ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ’ ਦੇ ਸੱਦੇ ’ਤੇ ਅਦਾਰੇ ਦੇ ਆਊਟਸੋਰਸਿਜ਼ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਣੇ ਹੋਰ ਮੰਗਾਂ ਦੀ ਪੂਰਤੀ ਲਈ ਪਾਵਰਕੌਮ ਅਤੇ ਟਰਾਂਸਕੋ ਦੇ ਇਥੇ ਸਥਿਤ ਮੁੱਖ ਦਫਤਰਾਂ ਮੂਹਰੇ ਧਰਨਾ ਦਿੱਤਾ।
ਇਸ ਮੌਕੇ ਸਰਕਾਰ ਅਤੇ ਬਿਜਲੀ ਮੈਂਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋਂ, ਜਗਸੀਰ ਸਿੰਘ ਭੰਗੂ, ਖੁਸ਼ਦੀਪ ਸਿੰਘ ਭੁੱਲਰ ਤੇ ਬਲਵਿੰਦਰ ਸਿੰਘ ਸੈਣੀ ਨੇ ਸੰਬੋਧਨ ਕੀਤਾ।