ਲਖਨਊ, 23 ਅਕਤੂਬਰ
ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ‘ਇੰਡੀਆ’ ਗੱਠਜੋੜ ਦੇ ਸਾਰੇ ਉਮੀਦਵਾਰ ਉੱਤਰ ਪ੍ਰਦੇਸ਼ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਾਰੀਆਂ ਨੌਂ ਸੀਟਾਂ ’ਤੇ ਸਪਾ ਦੇ ਚੋਣ ਨਿਸ਼ਾਨ ‘ਸਾਈਕਲ’ ’ਤੇ ਚੋਣਾਂ ਲੜਨਗੇ। ਉਧਰ ਇਨ੍ਹਾਂ ਚੋਣਾਂ ਲਈ ਅੱਜ ਲਗਪਗ 19 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। -ਪੀਟੀਆਈ