ਮੁੰਬਈ: ਮੁੰਬਈ ਪੁਲੀਸ ਨੇ ਬਾਬਾ ਸਿੱਦੀਕੀ ਦੀ ਹੱਤਿਆ ਸਬੰਧੀ ਅੱਜ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਹੀ ਇਸ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ। ਮੁਲਜ਼ਮ ਦੀ ਪਛਾਣ ਅਮਿਤ ਹਿਸਾਮਸਿੰਘ ਕੁਮਾਰ (29) ਵਜੋਂ ਹੋਈ ਹੈ ਅਤੇ ਹੋਰ ਮੁਲਜ਼ਮਾਂ ਤੋਂ ਪੁੱਛ ਪੜਤਾਲ ਦੌਰਾਨ ਅਪਰਾਧ ’ਚ ਉਸ ਦੀ ਭੂਮਿਕਾ ਸਾਹਮਣੇ ਆਉਣ ਮਗਰੋਂ ਮੁਲਜ਼ਮ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨ ਸ਼ੱਕੀ ਸ਼ੂਟਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਸਨੈਪਚੈਟ ਰਾਹੀਂ ਸੰਪਰਕ ਵਿੱਚ ਸਨ। -ਪੀਟੀਆਈ