ਨਵੀਂ ਦਿੱਲੀ:
ਜਸਟਿਸ ਸੰਜੀਵ ਖੰਨਾ ਨੂੰ ਅੱਜ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ 11 ਨਵੰਬਰ ਨੂੰ ਸਹੁੰ ਚੁੱਕਣਗੇ। ਇਸ ਤੋਂ ਇੱਕ ਦਿਨ ਪਹਿਲਾਂ ਮੌਜੂਦਾ ਜਸਟਿਸ ਡੀਵਾਈ ਚੰਦਰਚੂੜ ਸੇਵਾਕੁਮਤ ਹੋ ਜਾਣਗੇ। ਜਸਟਿਸ ਚੰਦਰਚੂੜ ਨੇ ਅੱਠ ਨਵੰਬਰ, 2022 ਨੂੰ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ। ਜਸਟਿਸ ਖੰਨਾ ਦਾ ਸੀਜੇਆਈ ਵਜੋਂ ਕਾਰਜਕਾਲ ਛੇ ਮਹੀਨਿਆਂ ਤੋਂ ਵੱਧ3 ਹੋਵੇਗਾ ਅਤੇ ਉਹ 13 ਮਈ, 2025 ਨੂੰ ਸੇਵਾਮੁਕਤ ਹੋਣਗੇ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਕਸ ’ਤੇ ਕਿਹਾ, ‘‘ਭਾਰਤ ਦੇ ਸੰਵਿਧਾਨ ਵੱਲੋਂ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰਾਸ਼ਟਰਪਤੀ, ਭਾਰਤ ਦੇ ਚੀਫ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੂੰ 11 ਨਵੰਬਰ, 2024 ਤੋਂ ਦੇਸ਼ ਦੇ ਚੀਫ ਜਸਟਿਸ ਵਜੋਂ ਨਿਯੁਕਤ ਕਰਦੇ ਹਾਂ।’’ -ਪੀਟੀਆਈ