ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਅਕਤੂਬਰ
ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਦੁਰਦਸ਼ਾ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਠਵੇਂ ਦਿਨ ਵੀ ਟੌਲ ਪਲਾਜ਼ਾ ਕਾਲਾਝਾੜ ਨੂੰ ਪਰਚੀ ਮੁਕਤ ਕਰ ਕੇ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਾਕ ਸਕੱਤਰ ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ ਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਤੈਅ ਪ੍ਰੋਗਰਾਮ ਤਹਿਤ 25 ਅਕਤੂਬਰ ਨੂੰ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਵੱਡੇ ਕਾਰਪੋਰੇਟ ਘਰਾਣਿਆਂ ਦੇ ਘਾਬਦਾਂ ਮਾਲ ਅੱਗੇ ਧਰਨਾ ਦਿੱਤਾ ਜਾਵੇਗਾ।