ਚੰਡੀਗੜ੍ਹ (ਟਨਸ):
ਪੰਜਾਬ ਸਰਕਾਰ ਨੇ ਅੱਜ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਕਪਤਾਨ ਦਾ ਤਬਾਦਲਾ ਕਰ ਦਿੱਤਾ ਹੈ। ਇਸ ਵੇਲੇ ਜ਼ਿਮਨੀ ਚੋਣਾਂ ਦਾ ਅਮਲ ਚੱਲ ਰਿਹਾ ਹੈ ਅਤੇ ਝੋਨੇ ਦੀ ਖ਼ਰੀਦ ਦਾ ਰੱਫੜ ਪਿਆ ਹੋਇਆ ਹੈ। ਪੰਜਾਬ ਸਰਕਾਰ ਨੇ ਤਰਨ ਤਾਰਨ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਰਾਹੁਲ ਦੀ ਤਾਇਨਾਤੀ ਕੀਤੀ ਹੈ, ਜਦੋਂ ਕਿ ਬਦਲੇ ਗਏ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੂੰ ਹਾਲੇ ਨਵੀਂ ਪੋਸਟਿੰਗ ਨਹੀਂ ਦਿੱਤੀ ਗਈ ਹੈ। ਇਸੇ ਤਰ੍ਹਾਂ ਗ੍ਰਹਿ ਸਕੱਤਰ ਨੇ ਅੱਜ ਤਰਨ ਤਾਰਨ ਦੇ ਐੱਸਐੱਸਪੀ ਗੌਰਵ ਤੂਰਾ ਨੂੰ ਬਦਲ ਕੇ ਏਆਈਜੀ ਪਰਸੋਨਲ ਲਗਾ ਦਿੱਤਾ ਹੈ ਜਦੋਂ ਕਿ ਤਰਨ ਤਾਰਨ ਦਾ ਨਵਾਂ ਐੱਸਐੱਸਪੀ ਅਭਿਮੰਨਿਊ ਰਾਣਾ ਨੂੰ ਲਾਇਆ ਗਿਆ ਹੈ। ਇਨ੍ਹਾਂ ਤਬਾਦਲਿਆਂ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।