ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 25 ਅਕਤੂਬਰ
ਅੰਬਾਲਾ ਸ਼ਹਿਰ ਨੇੜਲੇ ਪਿੰਡ ਖਤੌਲੀ ਵਿੱਚ ਅੱਜ ਸਵੇਰੇ ਇੱਕ ਅਣਪਛਾਤੀ ਲਾਸ਼ ਮਿਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸੂਤਰਾਂ ਮੁਤਾਬਕ ਪਿੰਡ ਵਾਸੀਆਂ ਨੇ ਗੋਹੇ ਦੇ ਢੇਰ ਵਿੱਚ ਇਕ ਵਿਅਕਤੀ ਦੀ ਲਾਸ਼ ਦੇਖੀ ਅਤੇ ਇਸ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਟਰੈਕਟਰ ਦੀ ਮਦਦ ਨਾਲ ਲਾਸ਼ ਗੋਹੇ ਦੇ ਢੇਰ ਵਿੱਚੋਂ ਬਾਹਰ ਕਢਵਾਈ ਅਤੇ ਮ੍ਰਿਤਕ ਦੀ ਪਛਾਣ ਕਰਨ ਲਈ ਲੋਕਾਂ ਨਾਲ ਸੰਪਰਕ ਸ਼ੁਰੂ ਕਰ ਦਿੱਤਾ ਹੈ।