ਰੂਪਨਗਰ (ਪੱਤਰ ਪ੍ਰੇਰਕ):
ਸਾਂਝਾ ਚੇਤਨਾ ਮੰਚ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਅਤੇ ਰੂਪਨਗਰ ਸ਼ਹਿਰ ਨੇੜਲੇ ਪਿੰਡ ਨਾਨਕਪੁਰਾ ਦੇ ਵਸਨੀਕ ਬਲਵਿੰਦਰ ਸਿੰਘ ਦਾ ਅੱਜ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਲੜਕੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਸਵੇਰੇ 11 ਵਜੇ ਗਊਸ਼ਾਲਾ ਰੋਡ, ਰੂਪਨਗਰ ’ਤੇ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਬਲਵਿੰਦਰ ਸਿੰਘ ਨੇ ਦਹਾਕਿਆਂ ਤੱਕ ਕਾਨੂੰਨੀ ਲੜਾਈ ਲੜਨ ਉਪਰੰਤ ਮੈਰੀਗੋਲਡ ਅਤੇ ਉਸ ਦੀਆਂ ਭਾਈਵਾਲ ਕੰਪਨੀਆਂ ਵਿੱਚ ਲੋਕਾਂ ਦੇ ਫਸੇ ਪੈਸੇ ਵਾਪਸ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।