ਭਾਈ ਰੂਪਾ:
ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈ ਰੂਪਾ ਦੇ ਹੋਣਹਾਰ ਵਿਦਿਆਰਥੀ ਕਰਨਵੀਰ ਸਿੰਘ ਬੁਰਜ ਗਿੱਲ ਨੇ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਸ਼ਾਟਪੁਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਹਾਸਲ ਕੀਤਾ ਹੈ। ਸਕੂਲ ਦੇ ਡਾਇਰੈਕਟਰ ਡਾ. ਭੂਸ਼ਣ ਕੁਮਾਰ ਸਿੰਗਲਾ ਨੇ ਦੱਸਿਆ ਕਿ ਕਰਨਵੀਰ ਸਿੰਘ ਹੁਣ ਅੱਗੇ ਸੂਬਾ ਪੱਧਰੀ ਮੁਕਾਬਲੇ ਲਈ ਖੇਡੇਗਾ। ਸਕੂਲ ਦੇ ਚੇਅਰਪਰਸਨ ਜੋਗਿੰਦਰਪਾਲ ਕੌਰ, ਡਾਇਰੈਕਟਰ ਡਾ. ਭੂਸ਼ਣ ਕੁਮਾਰ ਸਿੰਗਲਾ, ਪ੍ਰਿੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਮੋਨਿਕਾ ਵਿਰਲਾ ਇਸ ਪ੍ਰਾਪਤੀ ਲਈ ਨੇ ਕਰਨਵੀਰ ਸਿੰਘ ਨੂੰ ਵਧਾਈ ਦਿੰਦਿਆਂ ਉਸ ਦਾ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ