ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਕਤੂਬਰ
ਪੀਏਯੂ ਐਂਪਲਾਈਜ਼ ਯੂਨੀਅਨ ਦੀ ਅਗਜ਼ੈਕਟਿਵ ਕੌਂਸਲ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਯੂਨੀਅਨ ਦੇ ਤਿੰਨ ਵਾਰ ਪ੍ਰਧਾਨ ਰਹੇ ਕੇਐੱਲ ਅਰੋੜਾ ਦੇ ਪਿਛਲੇ ਦਿਨੀਂ ਹੋਏ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦੋ ਮਿੰਟ ਦਾ ਮੋਨ ਰੱਖ ਕੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸ੍ਰੀ ਵਾਲੀਆ ਨੇ ਕਿਹਾ ਕਿ ਮਰਹੂਮ ਸ੍ਰੀ ਅਰੋੜਾ ਨੇ ਮਰਹੂਮ ਰੂਪ ਸਿੰਘ ਰੂਪਾ ਨਾਲ ਮਿਲ ਕੇ ਪੀਏਯੂ ਐਂਪਲਾਈਜ਼ ਯੂਨੀਅਨ ਦੀ ਸਥਾਪਨਾ ਕੀਤੀ ਸੀ ਤੇ ਉਹ ਤਿੰਨ ਵਾਰ ਯੂਨੀਅਨ ਦੇ ਪ੍ਰਧਾਨ ਰਹਿੰਦੇ ਹੋਏ ਸਦਾ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ਸ਼ੀਲ ਰਹੇ।