ਪੱਤਰ ਪ੍ਰੇਰਕ
ਮਾਛੀਵਾੜਾ, 26 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਅੱਜ ਇਥੇ ਕਿਹਾ ਕਿ ਫਸਲ ਵੇਚਣ ਲਈ ਪਿਛਲੇ 10-10 ਦਿਨਾਂ ਤੋਂ ਮੰਡੀਆਂ ’ਚ ਬੈਠੇ ਕਿਸਾਨਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੇਲਾ ਯਾਦ ਆ ਰਿਹਾ ਹੈ, ਜਦੋਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਕਿਸਾਨ ਕਦੇ ਪ੍ਰੇਸ਼ਾਨ ਨਹੀਂ ਹੋਏ, ਸਗੋਂ ਕਿਸਾਨਾਂ, ਆੜ੍ਹਤੀਆਂ ਜਾਂ ਸ਼ੈਲਰ ਮਾਲਕਾਂ ਦੀ ਜੇਕਰ ਕੋਈ ਸਮੱਸਿਆ ਉੱਠਦੀ ਵੀ ਸੀ ਤਾਂ ਸਮੇਂ ਸਿਰ ਹੱਲ ਕੀਤੀ ਜਾਂਦੀ ਸੀ। ਢਿੱਲੋਂ ਨੇ ਕਿਹਾ ਕਿ ਅੱਜ ਦੇ ਹਾਲਾਤ ਲਈ ਕੇਂਦਰ ਤੇ ਸੂਬਾ ਸਰਕਾਰ ਦੋਵੇਂ ਜ਼ਿੰਮੇਵਾਰ ਹਨ।