ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 29 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਭਿੰਡਰ ਨੇ ਗੱਲਬਾਤ ਦੌਰਾਨ ਕਿਹਾ ਕਿ 1920 ਵਿੱਚ ਬਣੀ ਸ਼੍ਰੋਮਣੀ ਕਮੇਟੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਸੰਗਤ ਨੂੰ ਪਹਿਲੀ ਵਾਰ ਇਹ ਬਹੁਤ ਵੱਡਾ ਮਾਣ ਮਿਲਿਆ ਹੈ। ਉਨ੍ਹਾਂ ਆਖਿਆ ਕਿ ਹਿਮਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸੰਬੰਧਤ ਕਈ ਗੁਰੂਘਰ ਮੌਜੂਦ ਹਨ ਤੇ ਉਹ ਸੂਬੇ ’ਚ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੋਰ ਵੱਡੇ ਪੱਧਰ ’ਤੇ ਯਤਨ ਕਰਨਗੇ। ਪੁਰਾਣੇ ਹਿਮਾਚਲ ਨਾਲ ਸੰਬੰਧਿਤ ਸਿੱਖਾਂ ਦੀਆਂ ਵੋਟਾਂ ਸ਼੍ਰੋਮਣੀ ਕਮੇਟੀ ਵਿੱਚ ਨਾਂ ਬਣਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਮਸਲਾ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਜ਼ਰੂਰ ਚੁੱਕਣਗੇ।