ਪੱਤਰ ਪ੍ਰੇਰਕ
ਜਲੰਧਰ, 29 ਅਕਤੂਬਰ
ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ ਆਪਣੀ ਸਥਾਪਨਾ ਦੇ ਸੱਤਰ ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿੱਚ ਪਲੈਟੀਨਮ ਜੁਬਲੀ ਮਨਾਈ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਏ। ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਤਕਨੀਕੀ ਸਿੱਖਿਆ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਵਿੰਦਰ ਸਿੰਘ ਤੇ ਨਿੱਟਰ ਚੰਡੀਗੜ੍ਹ ਦੇ ਡਾਇਰੈਕਟਰ ਭੋਲਾ ਰਾਮ ਗੁੱਜਰ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਡਾ. ਜਗਰੂਪ ਸਿੰਘ, ਡੀਏਵੀ ਮੈਨੇਜਿੰਗ ਕਮੇਟੀ ਦੇ ਉਪ ਪ੍ਰਧਾਨ ਜਸਟਿਸ ਐੱਨਕੇ ਸੂਦ, ਸੈਕਟਰੀ ਅਰਵਿੰਦ ਘਈ, ਸੈਕਟਰੀ ਅਜੇ ਗੋਸਵਾਮੀ, ਮੈਂਬਰ ਕੁੰਦਨ ਲਾਲ ਨੇ ਫੁੱਲਾਂ ਦੇ ਗੁਲਦਸਤੇ ਨਾਲ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਸੰਧਵਾਂ ਨੇ ਵਿਦਿਆਰਥੀ ਅਚੀਵਮੈਂਟ ਗੈਲਰੀ ਦਾ ਉਦਘਾਟਨ ਕੀਤਾ। ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਵਾਲੰਟੀਅਰ ਬਣ ਕੇ ਲੋਕ ਸੇਵਾ ਕਰਨ ਦਾ ਹੋਕਾ ਦਿੱਤਾ। ਉਨ੍ਹਾਂ ਕਾਲਜ ਨੂੰ ਦਸ ਲੱਖ ਦੀ ਗਰਾਂਟ ਵੀ ਦਿੱਤੀ। ਕਾਲਜ ਵੱਲੋਂ ਪ੍ਰਿੰਸੀਪਲ ਡਾ. ਜਗਰੂਪ ਸਿੰਘ, ਅਲੂਮਨੀ ਪ੍ਰਧਾਨ ਅਜੇ ਗੋਸਵਾਮੀ ਅਤੇ ਸਮੂਹ ਮੈਂਬਰ ਨੇ ਮੁੱਖ ਕੁਲਤਾਰ ਸਿੰਘ ਸੰਧਵਾ ਨੂੰ ਸਨਮਾਨਿਤ ਕੀਤਾ। ਸੰਧਵਾ ਨੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਵਲੋਂ ਉਠਾਈਆਂ ਮੰਗਾ ਤੇ ਵੀ ਗੌਰ ਕਰਨ ਦਾ ਭਰੋਸਾ ਦਿੱਤਾ।