ਪਾਨੀਪਤ, 30 ਅਕਤੂਬਰ
ਹਰਿਆਣਾ ਦੇ ਸਮਾਲਖਾ ਵਿੱਚ ਅੱਜ ਸ਼ਾਮ ਇੱਕ ਨਿੱਜੀ ਬੱਸ ਵਿੱਚ ਅੱਗ ਲੱਗਣ ਕਾਰਨ ਸੱਤ ਯਾਤਰੀ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਬੱਸ ਪਾਨੀਪਤ ਤੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਜਾ ਰਹੀ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਗੰਭੀਰ ਜ਼ਖ਼ਮੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। –ਪੀਟੀਆਈ