ਪੱਤਰ ਪ੍ਰੇਰਕ
ਬਨੂੜ, 30 ਅਕਤੂਬਰ
ਵਿਜੀਲੈਂਸ ਬਿਊਰੋ ਮੁਹਾਲੀ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਨਗਰ ਕੌਂਸਲ ਬਨੂੜ ਅਤੇ ਨਾਇਬ ਤਹਿਸੀਲਦਾਰ ਦੇ ਦਫਤਰ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।
ਡੀਐੱਸਪੀ ਕੁਲਜੀਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕਿਸੇ ਵੀ ਵਿਭਾਗ ਵੱਲੋਂ ਕੰਮ ਨਹੀਂ ਹੁੰਦਾ ਅਤੇ ਕੰਮ ਬਦਲੇ ਅਧਿਕਾਰੀਆਂ ਵੱਲੋਂ ਪੈਸੇ ਦੀ ਮੰਗ ਕੀਤੀ ਜਾਂਦੀ ਹੈ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਬੰਧਤ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਟੌਲ ਫਰੀ ਨੰਬਰ ਅਤੇ ਮੇਲ ਆਈਡੀ ਦੇ ਪੈਂਫ਼ਲਟ ਵੀ ਵੰਡੇ। ਡੀਐੱਸਪੀ ਕੁਲਜੀਤ ਸਿੰਘ ਨੇ ਦੱਸਿਆ ਕਿ 28 ਅਕਤੂਬਰ ਤੋਂ ਤਿੰਨ ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਨਾਇਬ ਤਹਿਸੀਲਦਾਰ ਹਿਰਦੇਬੀਰ ਸਿੰਘ ਚੀਮਾ, ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।