ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਚੰਡੀਗੜ੍ਹ ਪੁਲੀਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਸ਼ਹਿਰ ਵਿੱਚੋਂ ਇਕ ਰਿਵਾਲਵਰ ਤੇ 5 ਕਾਰਤੂਸ ਸਣੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਔਰਤ ਲੁਧਿਆਣਾ ਦੀ ਰਹਿਣ ਵਾਲੀ ਹੈ। ਇਹ ਕਾਰਵਾਈ ਥਾਮਾ ਸੈਕਟਰ-3 ਦੀ ਪੁਲੀਸ ਨੇ ਕੀਤੀ ਹੈ। ਜਿਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਜ਼ਦੀਕ ਇਕ ਬਜ਼ੁਰਗ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਇਕ ਰਿਵਾਲਵਰ ਤੇ 5 ਕਾਰਤੂਸ ਬਰਾਮਦ ਕੀਤੇ। ਥਾਣਾ ਸੈਕਟਰ-3 ਦੀ ਪੁਲੀਸ ਨੇ ਉਕਤ ਔਰਤ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।