ਵਰਿੰਦਰਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 30 ਅਕਤੂਬਰ
ਇੱਥੋਂ ਨੇੜਲੇ ਪਿੰਡ ਸਠਿਆਲੀ ਦੇ ਕੁਝ ਦਿਨ ਪਹਿਲਾਂ ਇਟਲੀ ਗਏ ਨੌਜਵਾਨ ਦੀ ਉੱਥੇ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਤਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਦਲੇਰ ਸਿੰਘ ਪੁੱਤਰ ਸ਼ਿੰਦਰ ਸਿੰਘ ਜੋ ਕਿ 26 ਦਿਨ ਪਹਿਲਾਂ ਹੀ ਵਰਕ ਵੀਜ਼ੇ ’ਤੇ ਇਟਲੀ ਗਿਆ ਸੀ, ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੀ ਖ਼ਬਰ ਪ੍ਰਾਪਤ ਹੋਈ ਹੈ। ਦਲੇਰ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਇੱਕ ਪੁੱਤਰ, ਦੋ ਧੀਆਂ, ਪਤਨੀ ਅਤੇ ਬਿਰਧ ਮਾਂ ਹੈ। ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਦਲੇਰ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।