ਇਕਬਾਲ ਸਿੰਘ ਸ਼ਾਂਤ
ਲੰਬੀ, 30 ਅਕਤੂਬਰ
ਪਿੰਡ ਹਾਕੂਵਾਲਾ ਵਿੱਚ ਕਾਂਗਰਸ ਪਾਰਟੀ ਦੇ ਹੱਥੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਹਾਕੂਵਾਲਾ ’ਚ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਸੀਨੀਅਰ ਕਾਂਗਰਸ ਆਗੂ ਫਤਹਿ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜ ਲਿਆ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਹਾਕੂਵਾਲਾ ਤੋਂ ਸਰਪੰਚ ਉਮੀਦਵਾਰ ਰਹੇ ਰਣਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖ਼ਜੀਤ ਸਿੰਘ ਹਾਕੂਵਾਲਾ, ਸਾਬਕਾ ਪ੍ਰਿੰਸੀਪਲ ਰਣਜੀਤ ਸਿੰਘ, ਸੁਖਪਾਲ ਸਿੰਘ ਲਾਲੀ ਤੇ ਸੁਖਪਾਲ ਸਿੰਘ ਪੁੱਤਰ ਜਸਵੰਤ ਵੀ ਉਚੇਚੇ ਤੌਰ ‘ਤੇ ਸ਼ਾਮਲ ਹਨ। ਇਹ ਭਰਵੀਂ ਸ਼ਮੂਲੀਅਤ ਕਾਂਗਰਸ ਆਗੂ ਬਚਿੱਤਰ ਸਿੰਘ ਹਾਕੂਵਾਲਾ, ਸਾਬਕਾ ਸਰਪੰਚ ਰਾਜਿੰਦਰ ਸਿੰਘ ਅਤੇ ਨੌਜਵਾਨ ਆਗੂ ਜਸਦੀਪ ਸਿੰਘ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਫਤਹਿ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਾਂਗਰਸ ਪਾਰਟੀ ਸ਼ਾਮਲ ਹੋਏ ਪਿੰਡ ਹਕੂਵਾਲਾ ਦੇ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਪੂਰੇ ਮਾਣ-ਸਤਿਕਾਰ ਦਾ ਭਰੋਸਾ ਦਿੰਦਿਆਂ ਆਖਿਆ,‘‘ਤੁਸੀਂ ਸਾਡੀਆਂ ਬਾਹਾਂ ਬਣੋ ਅਤੇ ਅਸੀਂ ਤੁਹਾਡਾ ਸਹਾਰਾ ਬਣਾਂਗੇ।’’ ਉਨ੍ਹਾਂ ਸਮੂਹ ਪਰਿਵਾਰਾਂ ਨੂੰ ਤਨਦੇਹੀ ਨਾਲ ਡਟ ਕੇ ਸ੍ਰੀ ਮਹੇਸ਼ਇੰਦਰ ਸਿੰਘ ਬਾਦਲ ਅਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ‘ਚ ਛਿੰਦਰਪਾਲ ਕੌਰ, ਜਸਦੀਪ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ, ਧਰਮਿੰਦਰ ਸਿੰਘ, ਡੁੱਗਰ ਰਾਮ, ਸਹੀਆ ਰਾਮ, ਖੁਸੀ ਰਾਮ, ਗੁਰਦੀਪ ਸਿੰਘ, ਮਹਿੰਗਾ ਸਿੰਘ, ਮਨਜੀਤ ਸਿੰਘ, ਵਿੱਕੀ ਸਿੰਘ, ਤੇਜਾ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ ਚਰਨਜੀਤ ਸਿੰਘ, ਗੁਰਦਾਸ ਸਿੰਘ ਸ਼ਾਮਲ ਸਨ। ਕਾਂਗਰਸ ਆਗੂ ਬਚਿੱਤਰ ਸਿੰਘ ਨੇ ਵੀ ਵਿਚਾਰ ਰੱਖੇ। ਸੁਖਜੀਤ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਲੰਬੀ ਯੂਥ ਕਾਂਗਰਸ ਦੇ ਪ੍ਰਧਾਨ ਅਮਨਿੰਦਰ ਸਿੰਘ ‘ਬਿੰਨੀ ਆਧਨੀਆਂ’, ਸੀਨੀਅਰ ਆਗੂ ਬਹਾਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਕੰਦੂਖੇੜਾ, ਬਲਰਾਜ ਸਿੰਘ ਲੰਬੀ, ਰਾਜਾ ਭੁੱਲਰਵਾਲਾ ਤੇ ਅੰਗਰੇਜ਼ ਸਿੰਘ ਕੰਦੂਖੇੜਾ ਮੌਜੂਦ ਸਨ।