ਅੰਮ੍ਰਿਤਸਰ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀਏ/ਬੀਐੱਸਸੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 4 ਨਵੰਬਰ ਤੋਂ ਆਰੰਭ ਹੋ ਰਹੀਆਂ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 4 ਨਵੰਬਰ ਤੋਂ ਪਹਿਲਾਂ ਪਹਿਲਾਂ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਸਕਦੇ ਹਨ।