ਪੱਤਰ ਪ੍ਰੇਰਕ
ਫਗਵਾੜਾ, 30 ਅਕਤੂਬਰ
ਤਿਉਹਾਰਾਂ ਦੇ ਮੱਦੇਨਜ਼ਰ ਅੱਜ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਤੇ ਐੱਸਐੱਚਓ ਸਿਟੀ ਅਮਨਦੀਪ ਨਾਹਰ ਨੇ ਦੁਕਾਨਾਂ ’ਤੇ ਪੁੱਜ ਕੇ ਚੈਕਿੰਗ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਤਿਉਹਾਰਾਂ ਮੌਕੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ। ਇਸੇ ਦੌਰਾਨ ਉਨ੍ਹਾਂ ਪਟਾਕਿਆਂ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕੋਲ ਅੱਗ ਬਝਾਊ ਯੰਤਰ ਜ਼ਰੂਰ ਰੱਖਣ।