ਪੱਤਰ ਪ੍ਰੇਰਕ
ਜਲੰਧਰ, 30 ਅਕਤੂਬਰ
ਨਕੋਦਰ ਦੀ ਰਹਿਣ ਵਾਲੀ 28 ਸਾਲਾ ਔਰਤ ਨਾਲ ਜਬਰਦਸਤੀ ਦੇ ਦੋਸ਼ ਹੇਠ ਨਕੋਦਰ ਸਦਰ ਪੁਲੀਸ ਨੇ ਮੁਲਜ਼ਮ ਕੁਲਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਨੁਸਾਰ ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਜਾਵੇਗਾ।
ਪੁਲੀਸ ਨੂੰ ਦਿੱਤੇ ਬਿਆਨ ’ਚ ਪੀੜਤਾ ਨੇ ਦੱਸਿਆ ਕਿ ਕੁਲਵੀਰ ਸਿੰਘ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਬੰਧ ਬਣਾਏ ਸਨ। ਉਸ ਨੇ ਇਸ ਸਬੰਧੀ ਦਿਹਾਤੀ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ। ਮੁਲਜ਼ਮ ਨੇ ਇਸ ਘਟਨਾ ਨੂੰ ਬੀਤੇ ਸੋਮਵਾਰ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਪੁਲੀਸ ਨੇ ਮੰਗਲਵਾਰ ਨੂੰ ਮਾਮਲਾ ਦਰਜ ਕਰ ਲਿਆ ਅਤੇ ਮੁਲਜ਼ਮ ਨੂੰ ਦੇਰ ਰਾਤ ਟਰੇਸ ਕਰ ਕੇ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਲਈ ਭੇਜਿਆ। ਦਿਹਾਤੀ ਪੁਲੀਸ ਦੇ ਥਾਣਾ ਨਕੋਦਰ ਸਦਰ ਦੇ ਅਧਿਕਾਰੀ ਹੁਣ ਮਾਮਲੇ ਦੀ ਜਾਂਚ ਕਰ ਰਹੇ ਹਨ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਪੁਲੀਸ ਕਾਰਵਾਈ ਕਰੇਗੀ।