ਗੁਰਬਖਸ਼ਪੁਰੀ
ਤਰਨ ਤਾਰਨ, 30 ਅਕਤੂਬਰ
ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਨੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਰੋਕਣ ਲਈ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 35 ਵਿਅਕਤੀਆਂ ਦੇ ਅੱਜ ਚਲਾਨ ਕੱਟੇ ਗਏ ਹਨ| ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਸੁਖਵੰਤ ਸਿੰਘ ਸਿੱਧੂ, ਜ਼ਿਲਾ ਕੋ-ਆਰਡੀਨੇਟਰ ਕਾਰਜ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ ਦੀ ਟੀਮ ਨੇ ਇਸ ਸਬੰਧੀ ਕਾਰਵਾਈ ਕੀਤੀ ਹੈ| ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਦੁਕਾਨ, ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰੇ, ਸਕੂਲਾਂ, ਕਾਲਜਾਂ ਆਦਿ ਅੱਗੇ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜ਼ਰੂਰੀ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਵਿਭਾਗ ਵੱਲੋਂ ਕੋਟਪਾ ਐਕਟ ਅਧੀਨ ਚਲਾਨ ਕੱਟਿਆ ਜਾਵੇਗਾ। ਨਿਯਮਾਂ ਅਨੁਸਾਰ ਤੰਬਾਕੂ ਦੀਆਂ ਵਸਤਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ| ਕੋਟਪਾ ਐਕਟ ਅਧੀਨ ਸਕੂਲਾਂ, ਕਾਲਜਾਂ ਦੇ 50 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ।