ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 1 ਨਵੰਬਰ
ਇੱਥੋਂ ਦੀ ਪਟਿਆਲਾ ਸੜਕ ’ਤੇ ਦੀਵਾਲੀ ਦੀ ਰਾਤ ਨੂੰ ਦੋ ਪਰਵਾਸੀਆਂ ਨੂੰ ਅਣਪਛਾਤੇ ਹਮਲਾਵਰਾਂ ਨੇ ਜ਼ਖ਼ਮੀ ਕਰ ਦਿੱਤਾ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜੋ ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ’ਚ ਵਿੱਚ ਜ਼ੇਰੇ ਇਲਾਜ ਹਨ। ਥਾਣਾ ਮੁਖੀ ਜਸਕੰਵਲ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਹਸਪਤਾਲ ਵਿੱਚ ਦੋ ਪਰਵਾਸੀ ਗੰਭੀਰ ਹਾਲਤ ਵਿੱਚ ਦਾਖ਼ਲ ਕਰਵਾਏ ਗਏ ਹਨ। ਦੋਵੇਂ ਪੁਲੀਸ ਨੂੰ ਬਿਆਨ ਦੇਣ ਦੇ ਕਾਬਲ ਨਹੀਂ ਹਨ। ਦੋਵਾਂ ਦੇ ਪੇਟ ਵਿੱਚ ਬੀਅਰ ਦੀ ਬੋਤਲਾਂ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਢਲੀ ਪੜਤਾਲ ਵਿੱਚ ਸਾਹਮਣੇ ਆਇਆ ਕਿ ਲੰਘੀ ਰਾਤ ਪਰਵਾਸੀਆਂ ’ਤੇ ਅਣਪਛਾਤਿਆਂ ਨੇ ਬੋਤਲਾਂ ਨਾਲ ਹਮਲਾ ਕੀਤਾ। ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜ਼ਖ਼ਮੀਆਂ ਦੇ ਹੋਸ਼ ’ਚ ਆਉਣ ਮਗਰੋਂ ਸੱਚਾਈ ਸਾਹਮਣੇ ਆਵੇਗੀ।