ਖੇਤਰੀ ਪ੍ਰਤੀਨਿਧ
ਪਟਿਆਲਾ, 3 ਨਵੰਬਰ
ਇੱਥੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਕੱਲਰ ਮਾਜਰੀ ਥਾਣਾ ਭਾਸਣ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਤਾਏ ਦੇ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੱਲਰ ਭੈਣੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਭਾਸਣ ਦੀ ਪੁਲੀਸ ਨੇ ਅਣਪਛਾਤੇ ਟਰੈਕਟਰ ਚਾਲਕ ਖਿਲਾਫ ਧਾਰਾ 281, 106 (1) ਅਤੇ 125 ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਲਖਵਿੰਦਰ ਸਿੰਘ ਜਦੋਂ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਕ੍ਰਿਸ਼ਨਾ ਰਾਈਜ਼ ਮਿਲ ਭਾਦਸੋਂ ਦੇ ਪਾਸ ਇੱਕ ਟਰੈਕਟਰ ਨੇ ਉਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਉਸ ਨੂੰ ਹਸਪਤਾਲ ਲਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।