ਪਟਿਆਲਾ (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬਾਅਦ ਵੀ ਸਜ਼ਾਵਾਂ ਨਾ ਮਿਲਣਾ ਲੋਕਤੰਤਰ ’ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਜਗਤ 1984 ਤੋਂ ਲੈ ਕੇ ਹੁਣ ਤੱਕ ਸਿੱਖ ਕਤਲੇਆਮ ਦੇ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਿਹਾ ਹੈ ਜਦਕਿ ਕਾਂਗਰਸ ਦੀ ਕੇਂਦਰ ਵਿਚਲੀ ਸਰਕਾਰ ਨੇ ਦੋਸ਼ੀਆਂ ਨੂੰ ਵੱਡੇ ਅਹੁਦੇ ਤਦੇ ਕੇ ਨਿਵਾਜਿਆ ਹੈ। ਕੇਂਦਰ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਯਕੀਨੀ ਬਣਾਇਆ ਜਾਵੇ।