ਆਗਰਾ: ਭਾਰਤੀ ਹਵਾਈ ਸੈਨਾ ਦਾ ਮਿਗ-29 ਲੜਾਕੂ ਜਹਾਜ਼ ਅੱਜ ਉੱਤਰ ਪ੍ਰਦੇਸ਼ ਦੇ ਆਗਰਾ ਨੇੜੇ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਜਹਾਜ਼ ਦਾ ਪਾਇਲਟ ਮੌਕੇ ਸਿਰ ਸੁਰੱਖਿਅਤ ਬਾਹਰ ਨਿਕਲ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ‘ਕੋਰਟ ਆਫ਼ ਇਨਕੁਆਇਰੀ’ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਰਾਜਸਥਾਨ ਦੇ ਬਾੜਮੇਰ ਵਿਚ ਮਿਗ-29 ਹਾਦਸਾਗ੍ਰਸਤ ਹੋ ਗਿਆ ਸੀ। -ਪੀਟੀਆਈ