ਬਰੈਂਪਟਨ, 5 ਨਵੰਬਰ
Canada temple attack: ਖਾਲਿਸਤਾਨੀ ਵੱਖਵਾਦੀਆਂ ਵੱਲੋਂ ਮੰਦਰ ’ਤੇ ਹਮਲੇ ਤੋਂ ਇਕ ਦਿਨ ਬਾਅਦ ਮੰਦਰਾਂ ’ਤੇ ਵਾਰ-ਵਾਰ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਸੋਮਵਾਰ ਸ਼ਾਮ (ਸਥਾਨਕ ਸਮੇਂ) ਨੂੰ ਇਕ ਹਜ਼ਾਰ ਤੋਂ ਵੱਧ ਕੈਨੇਡੀਅਨ ਹਿੰਦੂਆਂ ਨੇ ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਦੇ ਬਾਹਰ ਇਕੱਠੇ ਹੋ ਕੇ ਇਕਜੁੱਟਤਾ ਰੈਲੀ ਕੀਤੀ। ਰੈਲੀ ਨੇ ਕੈਨੇਡੀਅਨ ਸਿਆਸਤਦਾਨਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਖਾਲਿਸਤਾਨੀਆਂ ਨੂੰ ਹੋਰ ਸਮਰਥਨ ਨਾ ਦੇਣ ਲਈ ਦਬਾਅ ਪਾਇਆ।
Over a thousand #CanadianHindus have gathered in Brampton to protest against the increasingly brazen attacks on Hindu Temples.
Yesterday, during the sacred #Diwali weekend, Canadian Hindu temples, coast to coast, came under attack. We ask Canada to stop this #Hinduphobia now!… pic.twitter.com/mBu7VovofT
— CoHNA Canada (@CoHNACanada) November 5, 2024
ਇਸ ਸਬੰਧੀ ਵੇਰਵੇ ਕੁਲੀਸ਼ਨ ਆਫ਼ ਹਿੰਦੂਜ਼ ਆਫ਼ ਨਾਰਥ ਅਮਰੀਕਾ (CoHNA) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝਾ ਕੀਤਾ ਗਿਆ ਸੀ।ਕੁਲੀਸ਼ਨ ਆਫ਼ ਹਿੰਦੂਜ਼ ਆਫ਼ ਨਾਰਥ ਅਮਰੀਕਾ ਨੇ ਦੀਵਾਲੀ ਵੀਕਐਂਡ ਦੌਰਾਨ ਕੈਨੇਡਾ ਭਰ ਵਿੱਚ ਹਿੰਦੂ ਮੰਦਰਾਂ ’ਤੇ ਕਈ ਹਮਲਿਆਂ ਨੂੰ ਉਜਾਗਰ ਕੀਤਾ ਅਤੇ “ਹਿੰਦੂ ਫੋਬੀਆ” ਨੂੰ ਰੋਕਣ ਲਈ ਕਿਹਾ।
ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਉਮੀਦ ਕਰਦੀ ਹੈ ਕਿ ਕੈਨੇਡੀਅਨ ਅਧਿਕਾਰੀ ਨਿਆਂ ਯਕੀਨੀ ਬਣਾਉਣਗੇ ਅਤੇ ਕਾਨੂੰਨ ਦੇ ਰਾਜ ਨੂੰ ਕਾਇਮ ਰੱਖਣਗੇ। ਮੋਦੀ ਨੇ ਕਿਹਾ, ‘‘ਮੈਂ ਕੈਨੇਡਾ ਵਿੱਚ ਇੱਕ ਮੰਦਿਰ ’ਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਕਦੇ ਵੀ ਭਾਰਤ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕਰਨਗੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖੇਗੀ।’’
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਹਿੰਸਾ ਵਿੱਚ ਸ਼ਾਮਲ ਲੋਕਾਂ ’ਤੇ ਮੁਕੱਦਮਾ ਚਲਾਇਆ ਜਾਵੇਗਾ। ਅਸੀਂ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀਆਂ ਅਤੇ ਕੈਨੇਡੀਅਨ ਨਾਗਰਿਕਾਂ ਨੂੰ ਸਮਾਨ ਸੇਵਾਵਾਂ ਪ੍ਰਦਾਨ ਕਰਨ ਲਈ ਸਾਡੇ ਕੌਂਸਲਰ ਅਫਸਰਾਂ ਦੀ ਪਹੁੰਚ ਨੂੰ ਡਰਾਵੇ, ਪਰੇਸ਼ਾਨੀ ਅਤੇ ਹਿੰਸਾ ਨਾਲ ਨਹੀਂ ਰੋਕਿਆ ਜਾਵੇਗਾ।
ਰੈਲੀ ਸਬੰਧਤ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਵੀਡੀਓ:-
Thousands of Canadian Hindus have gathered in Brampton to PROTEST against the ATTACKS on Hindu Temples.
Well done Hindus.
💪💪💪💪💪💪#KhalistanTerrorists #ShameOnJustinTrudeau pic.twitter.com/hx4na0D3Ev
— vikas pandey (@vikas002301) November 5, 2024
ਭਾਰਤ ਕੈਨੇਡਾ ਵਿੱਚ ਅਤਿਵਾਦ ਅਤੇ ਹਿੰਸਾ ਦੇ ਸੱਭਿਆਚਾਰ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਵਾਰ-ਵਾਰ ਆਪਣੀ ਡੂੰਘੀ ਚਿੰਤਾ ਜ਼ਾਹਰ ਕਰਦਾ ਆ ਰਿਹਾ ਹੈ ਅਤੇ ਇਨ੍ਹਾਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਾ ਰਿਹਾ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੌਂਸਲਰ ਕੈਂਪ ਦੇ ਬਾਹਰ ਤੱਤਾਂ ਵੱਲੋਂ ਹਿੰਸਕ ਵਿਘਨ ਦੀ ਨਿੰਦਾ ਕੀਤੀ ਹੈ। -ਏਐੱਨਆਈ