ਸ੍ਰੀਨਗਰ, 5 ਨਵੰਬਰ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਮੁਕਾਬਲੇ ਦੌਰਾਨ ਅਤਿਵਾਦੀ ਮਾਰਿਆ ਗਿਆ ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਦੇ ਚੂੰਟਪਥਰੀ ਜੰਗਲ ਖੇਤਰ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ’ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ ਜਦਕਿ ਫ਼ੌਜ ਅਤੇ ਸੀਆਰਪੀਐੱਫ ਦਾ ਇੱਕ-ਇੱਕ ਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। -ਪੀਟੀਆਈ