ਪੱਤਰ ਪ੍ਰੇਰਕ
ਜਲੰਧਰ, 5 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਜ਼ੋਨਲ ਦਫਤਰ ਨੇ ਲੁਧਿਆਣਾ ਦੀ ਪੁਅਰ ਮਿਲਕ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮੈਨੇਜਮੈਂਟ ਡਾਇਰੈਕਟਰ (ਐਮਡੀ) ਚਰਨਜੀਤ ਸਿੰਘ ਬਜਾਜ ਸਮੇਤ ਚਾਰ ਜਣਿਆਂ ਖ਼ਿਲਾਫ਼ ਮੁਹਾਲੀ ਸਥਿਤ ਵਿਸ਼ੇਸ਼ ਈਡੀ ਅਦਾਲਤ ਵਿੱਚ ਮੁਕੱਦਮੇ ਦੀ ਸ਼ਿਕਾਇਤ ਦਾਇਰ ਕੀਤੀ ਹੈ। ਇਹ ਮਾਮਲਾ ਕਰੋੜਾਂ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਹੈ। ਵਿਸ਼ੇਸ਼ ਅਦਾਲਤ ਨੇ 30 ਅਕਤੂਬਰ ਨੂੰ ਸ਼ਿਕਾਇਤ ਦਾ ਨੋਟਿਸ ਲਿਆ ਸੀ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਕੰਪਨੀ ਨੇ ਕਰਜ਼ੇ ਦੀ ਰਕਮ ਦੀ ਵਰਤੋਂ ਉਸ ਉਦੇਸ਼ ਲਈ ਨਹੀਂ ਕੀਤੀ ਜਿਸ ਲਈ ਕਰਜ਼ਾ ਲਿਆ ਸੀ। ਚਰਨਜੀਤ ਬਜਾਜ ਨੇ ਆਪਣੇ ਐੱਮਡੀ ਦੇ ਤੌਰ ’ਤੇ 37.82 ਕਰੋੜ ਰੁਪਏ ਗਲਤ ਢੰਗ ਨਾਲ ਵੱਖ-ਵੱਖ ਸਬੰਧਤ ਅਦਾਰਿਆਂ ਨੂੰ ਦਿੱਤੇ ਗਏ ਹਨ।