ਪੱਤਰ ਪ੍ਰੇਰਕ
ਫਰੀਦਾਬਾਦ, 6 ਨਵੰਬਰ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਦੀ ਹੜਤਾਲ ਕਾਰਨ ਯੂਨੀਵਰਸਿਟੀ ਵਿੱਚ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗ ਗਏ ਹਨ। ਸਫਾਈ ਮੁਲਾਜ਼ਮ ਇਕ ਮਹੀਨੇ ਦੀ ਤਨਖਾਹ ਦੇ ਬਰਾਬਰ ਢੁਕਵਾਂ ਬੋਨਸ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਸਾਰੇ ਕਿਰਤ ਕਾਨੂੰਨਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਤਨਖਾਹ ਸਲਿੱਪਾਂ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਉਨ੍ਹਾਂ ਤੋਂ ਵਾਧੂ ਕੰਮ ਲਿਆ ਜਾਂਦਾ ਹੈ ਪਰ ਤਨਖਾਹਾਂ ਦੀਆਂ ਸਲਿੱਪਾਂ ਨਹੀਂ ਦਿੱਤੀਆਂ ਜਾਂਦੀਆਂ। ਇਸੇ ਤਰ੍ਹਾਂ ਯੂਨੀਵਰਸਿਟੀ ਦੀ ਮੁਲਾਜ਼ਮ ਯੂਨੀਅਨ ਨੇ ਯੂਨੀਅਨ ਦੇ ਕਾਰਕੁਨਾਂ ਕਰਨ, ਧਨੇਸ਼ ਰਾਮ, ਰਵਿੰਦਰ ਅਤੇ ਮਿਥੁਨ ਦੀ ਗੈਰਕਾਨੂੰਨੀ ਛਾਂਟੀ ਵਾਪਸ ਲੈਣ ਦੀ ਮੰਗ ਕੀਤੀ।