ਪੱਤਰ ਪ੍ਰੇਰਕ
ਭਗਤਾ ਭਾਈ, 8 ਨਵੰਬਰ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਪੁਜੀ ਸਾਹਿਬ ਦੇ ਪਾਠ ਉਪਰੰਤ ਭਾਈ ਸੰਦੀਪ ਸਿੰਘ ਮਜੀਠਾ ਤੇ ਸਾਥੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਭਾਈ ਰਤਨ ਸਿੰਘ, ਪ੍ਰਚਾਰਕ ਗਿਆਨੀ ਹਰਦੀਪ ਸਿੰਘ ਤੇ ਗ੍ਰੰਥੀ ਭਾਈ ਜਗਮੋਹਣ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਫੁੰਮਣ ਸਿੰਘ ਭਗਤਾ ਤੇ ਮੇਜਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ’ਤੇ ਜੋਰ ਦਿੱਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਸੰਗਤ ਦਾ ਧੰਨਵਾਦ ਕੀਤਾ। ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ ਸਬ ਆਫਿਸ ਤਲਵੰਡੀ ਸਾਬੋ ਵੱਲੋਂ ਪੁਸਤਕ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਮਨਜੀਤ ਸਿੰਘ ਧੁੰਨਾ, ਸਾਬਕਾ ਚੇਅਰਮੈਨ ਗਗਨਦੀਪ ਗਰੇਵਾਲ, ਡਾ. ਪਰਨੀਤ ਕੌਰ ਦਿਉਲ, ਗਿਆਨੀ ਕੌਰ ਸਿੰਘ ਕੋਠਾਗੁਰੂ, ਪ੍ਰਿੰਸੀਪਲ ਜਸਮੀਤ ਬਰਾੜ, ਮੈਨੇਜਰ ਹਰਭਗਵਾਨ ਸਿੰਘ ਤੇ ਡਾ. ਹਰਮਨਦੀਪ ਕੌਰ ਹਾਜ਼ਰ ਸਨ।