ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਨਵੰਬਰ
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖ਼ਤ ਹਜ਼ੂਰ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੂਰਨ ਹੋ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਸਿੱਖ ਇਤਿਹਾਸ ਵਿੱਚ ਬੁੱਢਾ ਦਲ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ ਅਤੇ ਬੁੱਢਾ ਦਲ ਦੇ ਇਤਿਹਾਸ ਨੂੰ ਸਕੂਲਾਂ-ਕਾਲਜਾਂ ਵਿੱਚ ਪੜ੍ਹਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਿੱਖਿਆ ਦੇ ਪਾਸਾਰ ਲਈ ਕੀਤੇ ਯਤਨ ਲਈ ਸ਼ਲਾਘਾ ਕੀਤੀ। ਬੁੱਢਾ ਦਲ ਦੇ ਜਥੇਦਾਰ ਬਲਬੀਰ ਸਿੰਘ 96 ਕਰੋੜੀ ਨੇ ਬੁੱਢਾ ਦਲ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਬੁੱਢਾ ਦਲ ਅਤੇ ਅਕਾਲ ਤਖ਼ਤ ਦੇ ਜਥੇਦਾਰ ਅਕਾਲੀ ਫੂਲਾ ਸਿੰਘ ਨਿਡਰ ਸੂਰਮੇ ਸਨ। ਇਸ ਸਮਾਗਮ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਭਾਈ ਕਸ਼ਮੀਰ ਸਿੰਘ, ਭਾਈ ਗੁਰਮੀਤ ਸਿੰਘ, ਬਾਬਾ ਜੋਤਇੰਦਰ ਸਿੰਘ, ਗਿਆਨੀ ਰਾਮ ਸਿੰਘ, ਇੰਦਰਪਾਲ ਸਿੰਘ ਫੌਜੀ, ਰਾਵਿੰਦਰ ਸਿੰਘ ਬੁੰਗਈ, ਹਰਜੀਤ ਸਿੰਘ ਕੜੇਵਾਲੇ, ਜੈਮਲ ਸਿੰਘ, ਜਸਪਾਲ ਸਿੰਘ ਲਾਂਗਰੀ, ਗਿਆਨੀ ਪਰਮਜੀਤ ਸਿੰਘ, ਭਾਈ ਤਨਵੀਰ ਸਿੰਘ ਕਥਾਵਾਚਕ ਤੇ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਹਾਜ਼ਰ ਸਨ।