ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਨਾਨਕ ਨਿਵਾਸ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸੰਗਤ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਹਾਜ਼ਰੀ ਭਰੀ।
ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋਇਆ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਪੁੱਜਾ ਜਿੱਥੇ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਜੱਥਿਆਂ ਅਤੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਵਿੱਚ ਸੰਗਤ ਨੇ ਧੂਮ ਧਾਮ ਨਾਲ ਹਾਜ਼ਰੀਆਂ ਭਰੀਆਂ। ਨਗਰ ਕੀਰਤਨ ਦੇ ਸਾਰੇ ਰਸਤੇ ਨੂੰ ਸਵਾਗਤੀ ਗੇਟਾਂ ਅਤੇ ਕੇਸਰੀ ਨਿਸ਼ਾਨ ਸਾਹਿਬ ਨਾਲ ਸਜਾਇਆ ਗਿਆ ਅਤੇ ਲੰਗਰ ਲਗਾਏ ਗਏ। ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਸ਼ਰਧਾ ਦੇ ਨਾਲ ਕੀਤਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਆ। ਇਸ ਮੌਕੇ ਬਾਬਾ ਕੁਲਦੀਪ ਸਿੰਘ ਜੀਕੇ ਅਸਟੇਟ, ਜਸਪਿੰਦਰ ਸਿੰਘ ਕੜਵਲ, ਗੁਰਦੀਪ ਸਿੰਘ, ਸ਼ੇਰ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਕਮਲਜੀਤ ਸਿੰਘ ਬਰਾੜ, ਕੁਲਬੀਰ ਸਿੰਘ, ਸੁਰਜੀਤ ਸਿੰਘ, ਸੁੱਚਾ ਸਿੰਘ ਚੇਅਰਮੈਨ ਅਤੇ ਰਮਿੰਦਰ ਸਿੰਘ ਹਾਜ਼ਰ ਸਨ। ਪੰਥਕ ਆਗੂਆਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਨਮਾਨਿਆ ਗਿਆ।