ਸ੍ਰੀਨਗਰ:
ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਨਾਗਮਰਗ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸ਼ੱਕੀ ਗਤੀਵਿਧੀਆਂ ਦੇਖੇ ਜਾਣ ਮਗਰੋਂ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਅਤਿਵਾਦੀਆਂ ਨੂੰ ਲਲਕਾਰਿਆ ਜਿਨ੍ਹਾਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਆਖਰੀ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। -ਪੀਟੀਆਈ