ਪੱਤਰ ਪ੍ਰੇਰਕ
ਜਲੰਧਰ, 12 ਨਵੰਬਰ
ਇੱਥੋਂ ਦੇ ਆਬਾਦਪੁਰਾ ’ਚ ਇੱਕ ਬੰਦ ਘਰ ’ਚੋਂ ਚੋਰ ਗਹਿਣੇ ਅਤੇ ਨਕਦੀ ਚੋਰੀ ਹੋ ਗਏ ਹਨ। ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਨੇ ਦੱਸਿਆ ਕਿ ਉਹ ਸਵੇਰੇ ਬਾਜ਼ਾਰ ਗਿਆ ਸੀ, ਘਰ ’ਚ ਕੋਈ ਨਹੀਂ ਸੀ ਤੇ ਤਾਲਾ ਲੱਗਾ ਹੋਇਆ ਸੀ। ਉਨ੍ਹਾਂ ਵਾਪਸ ਆ ਕੇ ਦੇਖਿਆ ਕਿ ਘਰ ਦੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ ਤੇ ਕਮਰੇ ਵਿੱਚ ਪਿਆ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਅਲਮਾਰੀ ਵਿੱਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਵੀ ਗਾਇਬ ਸੀ। ਜਦੋਂ ਉਨ੍ਹਾਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਰਾਤ 10 ਵਜੇ ਦੇ ਕਰੀਬ ਇੱਕ ਸ਼ੱਕੀ ਨੌਜਵਾਨ ਘਰੋਂ ਨਿਕਲਦਾ ਦਿਖਾਈ ਦਿੱਤਾ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਚੋਰੀ ਦੀ ਸ਼ਿਕਾਇਤ ਮਗਰੋਂ ਜਾਂਚ ਸ਼ੁਰੂ ਕਰ ਦਿੱਤੀ ਹੈ।