ਨਵੀਂ ਦਿੱਲੀ:
ਚੀਫ਼ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਸੂਰਿਆ ਕਾਂਤ ਨੂੰ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ ਦਾ ਨਵਾਂ ਚੇਅਰਮੈਨ ਨਾਮਜ਼ਦ ਕੀਤਾ ਹੈ। ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜਾਰੀ ਨੋਟੀਫਿਕੇਸ਼ਨ ਰਾਹੀਂ ਜਸਟਿਸ ਸੂਰਿਆ ਕਾਂਤ ਦੀ ਸੁਪਰੀਮ ਕੋਰਟ ਦੀ ਕਾਨੂੰਨੀ ਸੇਵਾਵਾਂ ਕਮੇਟੀ ਦੇ ਮੁਖੀ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਹੈ। -ਪੀਟੀਆਈ