ਪੱਤਰ ਪ੍ਰੇਰਕ
ਮੋਰਿੰਡਾ, 14 ਨਵੰਬਰ
ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਨੋਟਿਆਲ ਅਤੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜੁਆਇੰਟ ਸਕੱਤਰ ਸੁੰਦਰਮ ਰੁਕਮਣੀ ਦੀ ਅਗਵਾਈ ਹੇਠ ਇੱਕ ਕੇਂਦਰੀ ਟੀਮ ਵੱਲੋਂ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਸੜਕ ’ਤੇ ਪੈਂਦੇ ਪਿੰਡ ਕਾਂਝਲਾ ਦਾ ਦੌਰਾ ਕੀਤਾ। ਉਨ੍ਹਾਂ ਪ੍ਰੇਮ ਸਿੰਘ ਰੌਣੀ ਦੇ ਮੋਰਿੰਡਾ ਰਾਈਸ ਐਂਡ ਜਨਰਲ ਮਿੱਲ ਦਾ ਦੌਰਾ ਕੀਤਾ। ਉਨ੍ਹਾਂ ਪੰਜਾਬ ਦੇ ਹੋਰ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਪਰਾਲੀ ਦੀ ਸਾਂਭ ਸੰਭਾਲ ਕਰਕੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਅਤੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਸੂਬੇ ਦੇ ਹੋਰ ਖੇਤਰਾਂ ਵਿੱਚ ਵੀ ਅਜਿਹੇ ਯੂਨਿਟ ਲਗਾਉਣ ਲਈ ਵਧੇਰੇ ਸਬਸਿਡੀ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ ਸਿਫਾਰਿਸ਼ ਕਰਨ ਦਾ ਐਲਾਨ ਕੀਤਾ ਹੈ।