ਪੱਤਰ ਪ੍ਰੇਰਕ
ਲਹਿਰਾਗਾਗਾ, 14 ਨਵੰਬਰ
ਇੱਥੇ ਰੇਲਵੇ ਲਾਈਨ ਅਤੇ ਹਨੂੰਮਾਨ ਧਾਮ ਨੇੜੇ ਰਹਿੰਦੇ ਲੋਕਾਂ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਰੇਲਵੇ ਲਾਈਨ ਤੋਂ ਹਨੂੰਮਾਨ ਮੰਦਰ ਤੱਕ ਜੋ ਡਿੱਚ ਡਰੇਨ ਲੰਘਦੀ ਹੈ ਉਸ ਨੂੰ ਪੱਕਾ ਕੀਤਾ ਜਾਵੇ। ਲੋਕਾਂ ਨੇ ਕੈਬਨਿਟ ਮੰਤਰੀ ਦੇ ਭਰਾ ਐਕਸੀਅਨ ਨਰਿੰਦਰ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਅੱਗਿਓਂ ਡਿੱਚ ਡਰੇਨ ਲੰਘਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਇਸ ਦਾ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੀ ਇਸ ਮੁੱਖ ਸਮੱਸਿਆ ਨੂੰ ਦੇਖਦੇ ਹੋਏ ਇਸ ਡਿੱਚ ਡਰੇਨ ਨੂੰ ਰੇਲਵੇ ਲਾਈਨ ਤੋਂ ਲੈ ਕੇ ਹਨੂੰਮਾਨ ਮੰਦਿਰ ਤੱਕ ਪੱਕਾ ਕੀਤਾ ਜਾਵੇ। ਐਕਸੀਅਨ ਨਰਿੰਦਰ ਗੋਇਲ ਨੇ ਕਿਹਾ ਕਿ ਉਹ ਡਿੱਚ ਡਰੇਨ ਨੂੰ ਪੱਕਾ ਕਰਨ ਦਾ ਮਸਲਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਨਗਰ ਕੌਂਸਲ ਦੇ ਪ੍ਰਧਾਨ ਦੇ ਧਿਆਨ ਵਿੱਚ ਲਿਆਉਣਗੇ ਤੇ ਡਰੇਨ ਨੂੰ ਪੱਕਾ ਕਰਵਾਉਣ ਲਈ ਯਤਨ ਸ਼ੁਰੂ ਕੀਤੇ ਜਾਣਗੇ।