ਖੰਨਾ (ਨਿੱਜੀ ਪੱਤਰ ਪ੍ਰੇਰਕ):
ਪੁਲੀਸ ਜ਼ਿਲ੍ਹਾ ਖੰਨਾ ਨੇ ਅਸਲਾ ਗਰੋਹ ਦੇ ਤਿੰਨ ਮੈਂਬਰਾਂ ਨੂੰ 9 ਪਿਸਤੌਲ 32 ਬੋਰ ਤੇ ਮੈਗਜ਼ੀਨ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਅਸ਼ਵਨੀ ਗੁਟਿਆਲ ਨੇ ਦੱਸਿਆ ਕਿ ਡੀਐੱਸਪੀ ਸੁਖਅੰਮ੍ਰਿਤ ਸਿੰਘ, ਇੰਸਪੈਕਟਰ ਅਸ਼ੋਕ ਕੁਮਾਰ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਇੱਥੋਂ ਦੇ ਮਾਲ ਨੇੜੇ ਗੁਰੂ ਨਾਨਕ ਕੰਡਾ ਅੱਗੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਦੋ ਨੌਜਵਾਨ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ, ਜਿਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇਕ-ਇਕ ਪਿਸਤੌਲ ਦੇਸੀ 32 ਬੋਰ ਸਣੇ ਮੈਗਜ਼ੀਨ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਪਲਵਿੰਦਰ ਸਿੰਘ ਵਾਸੀ ਪਠਾਣ ਨੰਗਲ (ਅੰਮ੍ਰਿਤਸਰ) ਤੇ ਰਮਨਦੀਪ ਸਿੰਘ ਵਾਸੀ ਪਿੰਡ ਢਹਿਪਈ (ਲੁਧਿਆਣਾ) ਵਜੋਂ ਹੋਈ।