ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 15 ਨਵੰਬਰ
ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਬਾਬਾ ਅਤਰ ਸਿੰਘ ਜੀ ਵੱਲੋਂ ਸਥਾਪਿਤ ਕੀਤੇ ਗਏ ਗੁਰਸਗਰ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਭਵਨ ਕੈਨੇਡਾ ਵੱਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ਼ ‘ਨਵੀਆਂ ਕਲਮਾਂ ਨਵੀਂ ਉਡਾਣ’ ਦੇ ਬੈਨਰ ਹੇਠ ਕਰਵਾਈ ਜਾ ਰਹੀ ਪਹਿਲੀ ਦੋ ਰੋਜ਼ਾ ਕੌਮਾਂਤਰੀ ਬਾਲ ਲੇਖਕ ਕਾਨਫ਼ਰੰਸ ਭਲਕੇ 16 ਅਤੇ 17 ਨਵੰਬਰ ਨੂੰ ਪੂਰੇ ਉਤਸ਼ਾਹ ਨਾਲ਼ ਸ਼ੁਰੂ ਹੋ ਰਹੀ ਹੈ। ਕਾਨਫ਼ਰੰਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁੱਖੀ ਬਾਠ ਸੰਸਥਾਪਕ ਪੰਜਾਬੀ ਭਵਨ ਸਰੀ (ਕੈਨੇਡਾ) ਅਤੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਵੱਲੋਂ ਸਾਂਝੇ ਤੌਰ ਤੇ ਦੱਸਿਆ ਗਿਆ ਕਿ ਇਸ ਕਾਨਫਰੰਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕਾਨਫਰੰਸ ਵਿੱਚ ਵਿਦੇਸ਼ਾਂ ਅਤੇ ਦੇਸ਼ ਦੇ ਵੱਖੋ ਵੱਖ ਰਾਜਾਂ ਤੋਂ ਲਗਭਗ 1500 ਵਿਦਿਆਰਥੀ ਹਿੱਸਾ ਲੈ ਰਹੇ ਹਨ।