ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 16 ਨਵੰਬਰ
ਨਿਹੰਗ ਸਿੰਘ ਬਾਣੇ ’ਚ ਰਹਿ ਰਿਹਾ ਇੱਕ ਵਿਅਕਤੀ ਕੁਝ ਮਹੀਨੇ ਪਹਿਲੇ ਇੱਥੋਂ ਦੇ ਕੁਝ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਤੋਂ ਬਾਅਦ ਰਫੂ ਚੱਕਰ ਹੋ ਗਿਆ ਸੀ। ਉਸ ਨੂੰ ਅੰਮ੍ਰਿਤਸਰ ਪੁਲੀਸ ਵੱਲੋਂ ਇੱਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਪੁਲੀਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ। ਮਾਨਯੋਗ ਅਦਾਲਤ ਵੱਲੋਂ ਉਸ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਮਹਾਂਵੀਰ ਸਿੰਘ ਤੇ ਉਸ ਦੇ ਦੋ ਸਾਥੀਆਂ ਨੇ ਕੁਝ ਵਪਾਰੀਆਂ ਅਤੇ ਹੋਰ ਲੋਕਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਸੀ।