ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 16 ਨਵੰਬਰ
ਸੀਆਈਏ ਦੀ ਗ੍ਰਿਫ਼ਤ ਵਿੱਚੋਂ 13 ਨਵੰਬਰ ਰਾਤ ਨੂੰ ਭੱਜੇ 31 ਸਾਲਾ ਚਰਸ ਤਸਕਰ ਨਰਿੰਦਰ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀਆਂ ਟੀਮਾਂ ਹਿਮਾਚਲ ਅਤੇ ਗੋਆ ਵਿੱਚ ਭਾਲ ਕਰ ਰਹੀਆਂ ਹਨ। ਇਸ ਮਾਮਲੇ ਵਿਚ ਸਬ-ਇੰਸਪੈਕਟਰ ਵਲਾਇਤੀ ਰਾਮ ਦੀ ਸ਼ਿਕਾਇਤ ’ਤੇ ਮੁੱਖ ਮੁਲਜ਼ਮ ਨਰਿੰਦਰ ਕੁਮਾਰ ਸਣੇ 6 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਹੋ ਗਿਆ ਹੈ। ਅਗਲੀ ਕਾਰਵਾਈ ਤੋਂ ਬਚਣ ਲਈ ਮੁਲਾਜ਼ਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਲਈ ਭਾਲ ਕਰ ਰਹੇ ਹਨ। ਸੂਤਰਾਂ ਅਨੁਸਾਰ ਮੁਲਾਜ਼ਮਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਫੜਨ ਦੇ ਨਿਰਦੇਸ਼ ਮਿਲੇ ਹਨ। ਮਾਮਲੇ ਦੀ ਜਾਂਚ ਜੀਆਰਪੀ ਦੇ ਐਸਐਚਓ ਧਰਮਵੀਰ ਸਿੰਘ ਨੂੰ ਸੌਂਪੀ ਗਈ ਹੈ। ਦੱਸ ਦੇਈਏ ਕਿ ਸੀਆਈਏ ਨੇ ਬੁੱਧਵਾਰ ਸ਼ਾਮ ਨੂੰ ਅੰਬਾਲਾ ਕੈਂਟ ਰੇਲਵੇ ਸਟੇਸ਼ਨ ਤੋਂ ਨਰਿੰਦਰ ਕੁਮਾਰ ਨੂੰ 400 ਗ੍ਰਾਮ ਚਰਸ ਸਣੇ ਗ੍ਰਿਫ਼ਤਾਰ ਕੀਤਾ ਸੀ।